ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਪਾਸੋਂ ਦੋ ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋ ਬਾਈਪਾਸ ਸਰਹਿੰਦ ਰੋਡ ਪਟਿਆਲਾ ਤੋਂ ਸਸਪਾਲ ਪੁੱਤਰ ਗੰਗਾ ਰਾਮ ਵਾਸੀ ਖਾਨਪੁਰ ਥਾਣਾ ਤਿਲਹਰ ਜ਼ਿਲ੍ਹਾ ਸਾਹਜਹਾਨਪੁਰ (ਯੂ.ਪੀ.) ਨੂੰ ਕਾਬੂ ਕਰਕੇ ਇਸ ਪਾਸੋਂ ਇਕ ਕਿਲੋ ਅਫੀਮ ਬਰਾਮਦ ਹੋਣ ‘ਤੇ ਮੁਕੱਦਮਾ ਨੰਬਰ 239 ਮਿਤੀ 18/12/2020 ਅ/ਧ 18/61/85 ਐਨ.ਡੀ.ਪੀ.ਐਸ.ਐਕਟ ਥਾਣਾ ਅਨਾਜ ਮੰਡੀ ਜ਼ਿਲ੍ਹਾ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਸਪਾਲ ਉਕਤ ਨੇ ਦੱਸਿਆ ਕਿ ਉਕਤ ਬਰਾਮਦ ਅਫੀਮ ਯੂ.ਪੀ ਦੇ ਰਹਿਣ ਵਾਲੇ ਅਰਵਿੰਦ ਕੁਮਾਰ ਪੁੱਤਰ ਰਾਮ ਅਵਤਾਰ ਵਾਸੀ ਸਲੇਮਾਬਾਦ ਪੱਟੀ ਗੁਲਚੱਪਾ ਤਿਹਾਰ ਜ਼ਿਲ੍ਹਾ ਸਾਹਜਹਾਨਪੁਰ (ਯੂ.ਪੀ.) ਦੇ ਵਿਅਕਤੀ ਪਾਸੋਂ ਲੈਕੇ ਆਉਂਦਾ ਸੀ ਅਤੇ ਅਗਲੇ ਗਾਹਕਾਂ ਬਾਰੇ ਅਰਵਿੰਦ ਕੁਮਾਰ ਹੀ ਦੱਸਦਾ ਸੀ। ਜਿਸ ਤੇ ਅਰਵਿੰਦ ਕੁਮਾਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਜਿਸ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਐਸ.ਐਸ.ਪੀ ਦੱਸਿਆ ਕਿ ਇਕ ਦੂਸਰੇ ਮਾਮਲੇ ‘ਚ ਮਿਤੀ 23/12/2020 ਨੂੰ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋ ਉਦੇ ਰਾਜ ਪੁੱਤਰ ਰੂਪ ਰਾਮ ਵਾਸੀ ਪਿੰਡ ਨੋਸਾਰਾ ਥਾਣਾ ਭਮਰਾਓੁ ਜ਼ਿਲ੍ਹਾ ਬਰੇਲੀ (ਯੂ.ਪੀ) ਨੂੰ ਕਾਬੂ ਕਰਕੇ ਇਸ ਪਾਸੋਂ ਇਕ ਕਿਲੋ ਅਫੀਮ ਬਰਾਮਦ ਹੋਣ ‘ਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 243 ਮਿਤੀ 23/12/2020 ਅ/ਧ 18/61/85 ਐਨ.ਡੀ.ਪੀ.ਐਸ.ਐਕਟ ਥਾਣਾ ਅਨਾਜ ਮੰਡੀ ਜ਼ਿਲ੍ਹਾ ਪਟਿਆਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਮਿਤੀ 26/12/2020 ਤੱਕ ਪੁਲਿਸ ਰਿਮਾਂਡ ਹਾਸਲ ਕਰਕੇ ਕੀਤਾ ਗਿਆ ਹੈ ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਬਰਾਮਦ ਅਫ਼ੀਮ ਕਿਸ ਵਿਅਕਤੀ ਪਾਸੋਂ ਲੈਕੇ ਆਇਆ ਸੀ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਣੀ ਸੀ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
Discover more from Paazy Club
Subscribe to get the latest posts sent to your email.